ਭਾਸ਼ਾ ਵਿਗਿਆਨ

ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ।[1][2][3] ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਅਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ ( ਸ਼ਬਦ-ਵਿਗਿਆਨ ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ।

ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ।

ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ।

ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3. ਭਾਸ਼ਾ ਦੇ ਅਧਿਐਨ ਦਾ ਉਦੇਸ਼ ਇਸਦੀ ਅੰਦਰੂਨੀ ਬਣਤਰ ਦੀ ਖੋਜ ਕਰਨਾ ਹੈ। ਆਧੁਨਿਕ ਭਾਸ਼ਾ-ਵਿਗਿਆਨ ਨੂੰ ਗਤੀ ਪ੍ਰਦਾਨ ਕਰਨ ਵਾਲੇ ਦੂਜੇ ਭਾਸ਼ਾ-ਵਿਗਿਆਨੀ ਬੋਆਸ ਸਪੀਰ ਅਤੇ ਬਲੂਮ ਫੀਲਡ ਸਨ। ਬੋਆਸ ਨੇ ਸਮਕਾਲਿਕ ਵਰਣਨਾਤਮਿਕ ਅਧਿਐਨ ਤੇ ਬਲ ਦਿੱਤਾ। ਸਪੀਰ ਨੇ ਮਾਨਵ-ਵਿਗਿਆਨ ਅਤੇ ਸਮਾਜ-ਵਿਗਿਆਨ ਦੇ ਪਰਿਪੇਖ ਵਿੱਚ ਭਾਸ਼ਾ ਦੇ ਅਧਿਐਨ ਤੇ ਜ਼ੋਰ ਦਿੱਤਾ। ਬਲੂਮਫੀਲਡ ਨੇ ਵੀ ਵਰਣਨਾਤਮਿਕ ਭਾਸ਼ਾ-ਵਿਗਿਆਨ ਤੇ ਬਲ ਦਿੱਤਾ।

ਭਾਸ਼ਾ-ਵਿਗਿਆਨ ਦੇ ਕਈ ਸਕੂਲ ਸਨ ਜਿਵੇਂ ਬ੍ਰਿਟਿਸ਼ ਸਕੂਲ, ਲੰਦਨ ਸਕੂਲ, ਅਮਰੀਕੀ ਸਕੂਲ, ਕੋਪਨ ਹਾਗਨ ਅਤੇ ਪਰਾਗ ਸਕੂਲ।

ਹੋਰ ਵੇਖੋ

ਹਵਾਲੇ

  1. "Pennsylvania University - Department of Linguistics". Retrieved 13 November 2012.
  2. "Linguistics - IELANGUAGES.COM". Retrieved 13 November 2012.
  3. "IOWA University - Linguistics". Retrieved 13 November 2012.

ਸਰੋਤ : ਬਾਲ ਵਿਸ਼ਵਕੋਸ਼ (ਭਾਸ਼ਾ, ਸਾਹਿਤ ਅਤੇ ਸੱਭਿਆਚਾਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ

17 ਨਵੰਬਰ

17 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 321ਵਾਂ (ਲੀਪ ਸਾਲ ਵਿੱਚ 322ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 44 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 3 ਮੱਘਰ ਬਣਦਾ ਹੈ।

26 ਜਨਵਰੀ

13 ਮਾਘ ਨਾ: ਸ਼ਾ:

26 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 26ਵਾਂ ਦਿਨ ਹੁੰਦਾ ਹੈ। ਸਾਲ ਦੇ 339 (ਲੀਪ ਸਾਲ ਵਿੱਚ 340) ਦਿਨ ਬਾਕੀ ਹੁੰਦੇ ਹਨ। ਇਸ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ 1930 ਵਿੱਚ ਚੁਣੇ ਗਏ ਅਜ਼ਾਦੀ ਦਿਵਸ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ ਸੀ। ਇਸ ਦਿਨ ਹਰ ਸਾਲ ਦਿਲੀ ਵਿੱਚ ਇੱਕ ਬਹੁਤ ਵੱਡੀ ਪ੍ਰੇਡ ਕੱਢੀ ਜਾਂਦੀ ਹੈ.

30 ਜੁਲਾਈ

30 ਜੁਲਾਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 211ਵਾਂ (ਲੀਪ ਸਾਲ ਵਿੱਚ 212ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 154 ਦਿਨ ਬਾਕੀ ਹਨ।

ਅਰਸਤੂ

ਅਰਸਤੂ (ਪੁਰਾਤਨ ਯੂਨਾਨੀ: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥੀਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।

ਭੌਤਿਕ ਵਿਗਿਆਨ ਵਿੱਚ ਅਰਸਤੂ ਦੇ ਚਿੰਤਨ ਨੇ ਮਧਯੁੱਗੀ ਸਿੱਖਿਆ ਉੱਤੇ ਵਿਆਪਕ ਪ੍ਰਭਾਵ ਪਾਇਆ ਅਤੇ ਇਸ ਦਾ ਪ੍ਰਭਾਵ ਪੁਨਰਜਾਗਰਣ ਉੱਤੇ ਵੀ ਪਿਆ। ਅੰਤਮ ਤੌਰ 'ਤੇ ਨਿਊਟਨ ਦੇ ਭੌਤਿਕ ਵਿਗਿਆਨ ਨੇ ਇਸ ਦੀ ਜਗ੍ਹਾ ਲੈ ਲਈ। ਜੀਵ ਵਿਗਿਆਨ ਸੰਬੰਧੀ ਉਹਨਾਂ ਦੇ ਕੁੱਝ ਸੰਕਲਪਾਂ ਦੀ ਪੁਸ਼ਟੀ ਉਂਨੀਵੀਂ ਸਦੀ ਵਿੱਚ ਹੋਈ। ਉਸ ਦਾ ਤਰਕ ਸ਼ਾਸਤਰ ਅੱਜ ਵੀ ਪ੍ਰਸੰਗਿਕ ਹੈ। ਉਹਨਾਂ ਦੀ ਅਧਿਆਤਮਕ ਰਚਨਾਵਾਂ ਨੇ ਮਧਯੁੱਗ ਵਿੱਚ ਇਸਲਾਮਕ ਅਤੇ ਯਹੂਦੀ ਵਿਚਾਰਧਾਰਾ ਨੂੰ ਪ੍ਰਭਾਵਿਤ ਕੀਤਾ ਅਤੇ ਉਹ ਅੱਜ ਵੀ ਈਸਾਈ, ਖਾਸਕਰ ਰੋਮਨ ਕੈਥੋਲਿਕ ਗਿਰਜਾ ਘਰ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਉਸ ਦਾ ਦਰਸ਼ਨ ਅੱਜ ਵੀ ਉੱਚ ਜਮਾਤਾਂ ਵਿੱਚ ਪੜਾਇਆ ਜਾਂਦਾ ਹੈ।

ਆਦਰਸ਼ ਵਾਕ

ਆਦਰਸ਼ ਵਾਕ ਜਾਂ ਮਾਟੋ (ਪ੍ਰਣ ਜਾਂ ਵਾਕ ਲਈ ਇਤਾਲਵੀ ਸ਼ਬਦ) ਕਿਸੇ ਸਮਾਜਕ ਸਮੂਹ ਜਾਂ ਸੰਸਥਾ ਦੇ ਵਿਆਪਕ ਉਦੇਸ਼ ਅਤੇ ਪ੍ਰੇਰਨਾ ਦਾ ਰਸਮੀ ਸੰਖੇਪਕਰਨ ਕਰਨ ਵਾਲਾ ਵਾਕਾਂਸ਼ ਹੁੰਦਾ ਹੈ। ਇਹ ਕਿਸੇ ਵੀ ਭਾਸ਼ਾ ਵਿੱਚ ਹੋ ਸਕਦਾ ਹੈ ਪਰ ਪੱਛਮੀ ਜਗਤ ਵਿੱਚ ਜ਼ਿਆਦਾਤਰ ਲਾਤੀਨੀ ਦੀ ਵਰਤੋਂ ਕੀਤੀ ਜਾਂਦੀ ਹੈ। ਸਰਕਾਰ ਦੇ ਮਾਟੋਆਂ ਵਿੱਚ ਸਥਾਨਕ ਬੋਲੀਆਂ ਦੀ ਵਰਤੋਂ ਆਮ ਹੁੰਦੀ ਹੈ। ਗ਼ੈਰਰਸਮੀ ਤੌਰ ਉੱਤੇ ਇਹ ਕੋਈ ਨਿਯਮ ਜਾਂ ਨਾਅਰਾ ਹੋ ਸਕਦਾ ਹੈ ਜਿਸ ਨੂੰ ਕੋਈ ਇਨਸਾਨ ਮੰਨਦਾ ਹੈ ਜਾਂ ਜਿਸ ਮੁਤਾਬਕ ਆਪਣਾ ਜੀਵਨ ਬਤੀਤ ਕਰਦਾ ਹੈ।

ਕੌਮਾਂਤਰੀ ਧੁਨਾਤਮਕ ਵਰਨਮਾਲਾ

ਕੌਮਾਂਤਰੀ ਧੁਨਾਤਮਕ ਲਿਪੀ ਰਾਹੀਂ ਟਕਸਾਲੀ ਯੂਨਾਨੀ ਵਰਣਮਾਲਾ ਦੀ ਵਰਤੋਂ ਕਰ ਕੇ ਤਕਰੀਬਨ ਹਰ ਭਾਸ਼ਾ ਦੀਆਂ ਧੁਨੀਆਂ ਨੂੰ ਦਰਸਾਇਆ ਜਾਂਦਾ ਹੈ। ਕੌਮਾਂਤਰੀ ਧੁਨਾਤਮਕ ਲਿਪੀ ਨੂੰ ਸਾਰੀ ਦੁਨੀਆ ਦੇ ਭਾਸ਼ਾ ਵਿਗਿਆਨੀਆਂ ਵੱਲੋਂ ਵਰਤੋਂ ਵਿੱਚ ਲਿਆਇਆ ਜਾਂਦਾ ਹੈ।ਭਾਵੇਂ ਇਸ ਧੁਨਾਤਮਕ ਲਿਪੀ ਨੂੰ ਸਿਰਫ਼ ਮੌਖਿਕ ਤੌਰ 'ਤੇ ਪਰਤੱਖ ਧੁਨੀਆਂ ਲਈ ਵਰਤਿਆ ਜਾਂਦਾ ਹੈ ਪਰ ਇਸ ਵਿੱਚ ਕਿਰਤਮ ਧੁਨੀਆਂ ਦਾ ਸ਼ੁਮਾਰ ਵੀ ਕੀਤਾ ਜਾ ਸਕਦਾ ਹੈ।

ਡਾ. ਹਰਿਭਜਨ ਸਿੰਘ

ਡਾ. ਹਰਿਭਜਨ ਸਿੰਘ (18 ਅਗਸਤ 1920 - 21 ਅਕਤੂਬਰ 2002) ਇੱਕ ਪੰਜਾਬੀ ਕਵੀ, ਆਲੋਚਕ, ਸਾਂਸਕ੍ਰਿਤਕ ਟੀਕਾਕਾਰ, ਅਤੇ ਅਨੁਵਾਦਕ ਸੀ। ਅੰਮ੍ਰਿਤਾ ਪ੍ਰੀਤਮ ਦੇ ਨਾਲ ਹਰਭਜਨ ਨੂੰ ਪੰਜਾਬੀ ਕਵਿਤਾ ਦੀ ਸ਼ੈਲੀ ਵਿੱਚ ਕ੍ਰਾਂਤੀ ਲਿਆਉਣ ਦਾ ਸੇਹਰਾ ਜਾਂਦਾ ਹੈ। ਉਸ ਨੇ ''ਰੇਗਿਸਤਾਨ ਵਿਚ ਲੱਕੜਹਾਰਾ'' ਸਮੇਤ 17 ਕਾਵਿ ਸੰਗ੍ਰਹਿ, ਸਾਹਿਤਕ ਇਤਿਹਾਸ ਦੇ 19 ਕੰਮ ਅਤੇ ਅਰਸਤੂ, ਸੋਫੋਕਲੀਜ, ਰਬਿੰਦਰਨਾਥ ਟੈਗੋਰ ਅਤੇ ਰਿਗਵੇਦ ਵਿੱਚੋਂ ਚੋਣਵੇਂ ਟੋਟਿਆਂ ਸਮੇਤ 14 ਅਨੁਵਾਦ ਦੇ ਕੰਮ ਪ੍ਰਕਾਸ਼ਿਤ ਕੀਤੇ ਹਨ। ਨਾ ਧੁੱਪੇ ਨਾ ਛਾਵੇਂ ਲਈ 1969 ਵਿੱਚ ਉਸ ਨੂੰ ਸਾਹਿਤ ਅਕਾਦਮੀ ਦਾ ਪੁਰਸਕਾਰ ਮਿਲਿਆ।

ਧੁਨੀ ਵਿਗਿਆਨ

ਧੁਨੀ-ਵਿਗਿਆਨ (ਅੰਗਰੇਜ਼ੀ: Phonetics, ਉੱਚਾਰਨ /fəˈnɛtɪks/, ਯੂਨਾਨੀ: φωνή, ਫੋਨ ਤੋਂ) ਭਾਸ਼ਾ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਭਾਸ਼ਾਈ ਧੁਨੀਆਂ ਦਾ ਵਿਗਿਆਨਿਕ ਅਧਿਐਨ ਕੀਤਾ ਜਾਂਦਾ ਹੈ।

ਨਾਂਵ

ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-

ਆਮ ਨਾਂਵ ਜਾਂ ਜਾਤੀ ਵਾਚਕ ਨਾਂਵ

ਖਾਸ ਨਾਂਵ ਜਾਂ ਨਿੱਜ ਵਾਚਕ ਨਾਂਵ

ਇਕੱਠਵਾਚਕ ਨਾਂਵ

ਵਸਤੂਵਾਚਕ ਨਾਂਵ

ਭਾਵਵਾਚਕ ਨਾਂਵ

ਪੰਜਾਬੀ ਭਾਸ਼ਾ

ਪੰਜਾਬੀ /pʌnˈdʒɑːbi/ (ਸ਼ਾਹਮੁਖੀ: ‎پنجابی‎) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।

ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ਼ ਸਬੰਧਿਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲ਼ਿਆਂ ਨੂੰ 'ਪੰਜਾਬੀ' ਹੀ ਕਿਹਾ ਜਾਂਦਾ ਹੈ।

"ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਿਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ 8.8 ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆਂ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ 'ਦਸਵੀਂ ਬੋਲੀ' ਹੈ। 2008 ਵਿੱਚ ਪਾਕਿਸਤਾਨ ਦੀ ਮਰਦਮਸ਼ੁਮਾਰੀ ਮੁਤਾਬਕ ਪਾਕਿਸਤਾਨ ਵਿੱਚ 76,334,300 ਲੋਕ ਪੰਜਾਬੀ ਬੋਲਦੇ ਹਨ ਅਤੇ 2001 ਵਿੱਚ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਵਿੱਚ 29,102,477 ਲੋਕ ਪੰਜਾਬੀ ਬੋਲਦੇ ਹਨ।

ਇਸ ਦੀਆਂ ਦੋ ਮੁੱਖ ਉਪ-ਬੋਲੀਆਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ। ਲਹਿੰਦੀ ਪੰਜਾਬੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੇ ਸੁਰ-ਵਿਗਿਆਨ ਕਰ ਕੇ ਅਜੋਕੀ ਹਿੰਦ-ਯੂਰਪੀ ਬੋਲੀਆਂ ਦੇ ਪਰਿਵਾਰ ਵਿੱਚੋਂ ਸਭ ਤੋਂ ਵੱਖਰੀ ਬੋਲੀ ਜਾਪਦੀ ਹੈ। ਪੰਜਾਬੀ ਦੀਆਂ ਕਈ ਉਪ-ਬੋਲੀਆਂ ਹਨ, ਪਰ ਮਾਝੀ ਨੂੰ ਸਭ ਤੋਂ ਅਮੀਰ ਉਪ-ਬੋਲੀ ਮੰਨਿਆ ਜਾਂਦਾ ਹੈ। ਇਹ ਉਪ-ਬੋਲੀ ਪੁਰਾਣੇ ਪੰਜਾਬ ਦੇ ਮਾਝਾ ਖ਼ਿੱਤੇ ਵਿੱਚ ਬੋਲੀ ਜਾਂਦੀ ਹੈ ਜਿਸ ਦਾ ਕੇਂਦਰ ਅਜੋਕੇ ਅੰਮ੍ਰਿਤਸਰ ਅਤੇ ਲਾਹੌਰ ਵਿੱਚ ਹੈ। ਇਸ ਉਪ-ਬੋਲੀ ਦੀ ਵਰਤੋਂ ਪੰਜਾਬੀ ਦੀਆਂ ਕਿਤਾਬਾਂ ਲਿਖਣ ਵਿੱਚ ਹੁੰਦੀ ਹੈ।

ਇਹ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਸੂਬੇ ਦੀ ਸਰਕਾਰੀ ਬੋਲੀ ਹੈ ਅਤੇ ਨੇੜਲੇ ਸੂਬਿਆਂ ਜਿਵੇਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਆਦਿ ਵਿੱਚ ਵੀ ਬੋਲੀ ਜਾਂਦੀ ਹੈ। ਪੰਜਾਬੀ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਦੂਜੀ ਅਤੇ ਤੀਜੀ ਭਾਸ਼ਾ ਦਾ ਦਰਜਾ ਹਾਸਿਲ ਹੈ।

ਫ਼ਰਦੀਨਾ ਦ ਸੌਸਿਊਰ

ਫ਼ਰਦੀਨਾ ਦ ਸੌਸਿਊਰ (ਫਰਾਂਸੀਸੀ: Ferdinand de Saussure; 26 ਨਵੰਬਰ 1857 – 22 ਫਰਵਰੀ 1913) ਇੱਕ ਸਵਿੱਸ ਭਾਸ਼ਾ ਵਿਗਿਆਨੀ ਸੀ। ਇਸ ਨੂੰ 20ਵੀਂ ਸਦੀ ਦੇ ਭਾਸ਼ਾ ਵਿਗਿਆਨ ਦਾ ਪਿਤਾ ਮੰਨਿਆ ਜਾਂਦਾ ਹੈ।

ਭਾਸ਼ਾ

ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ

ਭਾਸ਼ਾ ਅੰਦਰੂਨੀ ਪਰਕਾਸ਼ਨ ਦਾ ਸਭ ਤੋਂ ਜਿਆਦਾ ਭਰੋਸੇਯੋਗ ਮਾਧਿਅਮ ਹੈ। ਇਹੀ ਨਹੀਂ ਉਹ ਸਾਡੇ ਅੰਦਰੂਨੀ ਦੇ ਉਸਾਰੀ, ਵਿਕਾਸ, ਸਾਡੀ ਅਸਮਿਤਾ, ਸਾਮਾਜਕ - ਸਾਂਸਕ੍ਰਿਤਕ ਪਹਿਚਾਣ ਦਾ ਵੀ ਸਾਧਨ ਹੈ। ਭਾਸ਼ਾ ਦੇ ਬਿਨਾਂ ਮਨੁੱਖ ਸਰਵਥਾ ਅਪੂਰਣ ਅਤੇ ਆਪਣੇ ਇਤਹਾਸ ਅਤੇ ਪਰੰਪਰਾ ਨਾਲੋਂ ਵੱਖ ਹੁੰਦਾ ਹੈ।

ਭਾਸ਼ਾ ਪਰਿਵਾਰ

ਭਾਸ਼ਾ ਪਰਿਵਾਰ ਆਪਸ ਵਿੱਚ ਸੰਬੰਧਤ ਭਾਸ਼ਾਵਾਂ ਦਾ ਪਰਵਾਰ ਜਾਂ ਟੱਬਰ ਹੁੰਦਾ ਹੈ ਜੋ ਇੱਕ ਸਾਂਝੀ ਪਿਤਰੀ ਭਾਸ਼ਾ ਵਿੱਚੋਂ ਨਿਕਲੀਆਂ ਹੁੰਦੀਆਂ ਹਨ। ਕਿਹੜੀਆਂ ਭਾਸ਼ਾਵਾਂ ਕਿਸ ਪਰਵਾਰ ਵਿੱਚ ਆਉਂਦੀਆਂ ਹਨ, ਇਸ ਦੇ ਲਈ ਵਿਗਿਆਨਕ ਆਧਾਰ ਹਨ। ਇਤਿਹਾਸਕ ਭਾਸ਼ਾ-ਵਿਗਿਆਨ ਦੀ ਜੈਨੇਟਿਕ ਤਕਨੀਕ ਦੀ ਪ੍ਰਕਿਰਿਆ ਨਾਲ ਸੰਸਾਰ-ਵਿਆਪੀ ਮੁੱਖ ਭਾਸ਼ਾਵਾਂ ਦੇ ਸ਼੍ਰੇਣੀਕਰਨ ਦੇ ਸੰਬੰਧ ਵਿੱਚ ਜਿਹੜੇ ਨਿਚੋੜ ਅਤੇ ਨਤੀਜੇ ਪ੍ਰਾਪਤ ਹੋਏ ਹਨ ਉਹਨਾਂ ਦੇ ਅਨੁਸਾਰ ਵਿਦਵਾਨਾਂ ਨੇ ਭਾਸ਼ਾਵਾਂ ਦੇ ਵੱਖ-ਵੱਖ ਪਰਵਾਰ ਕਲਪੇ ਹਨ।

ਲਿਪੀਅੰਤਰਨ

ਲਿਪੀਅੰਤਰਨ (ਇਸਨੂੰ ਲਿਪੀਆਂਤਰਨ ਅਤੇ ਲਿਪਾਂਤਰਨ ਵੀ ਲਿਖਿਆ ਹੁੰਦਾ ਹੈ) ਕਿਸੇ ਲਿਖ਼ਤ ਨੂੰ ਇੱਕ ਲਿਪੀ 'ਚੋਂ ਕਿਸੇ ਦੂਜੀ ਲਿਪੀ ਵਿੱਚ ਬਦਲਣ ਦੀ ਵਿਧੀ ਨੂੰ ਕਿਹਾ ਜਾਂਦਾ ਹੈ।

ਮਿਸਾਲ ਦੇ ਤੌਰ ਤੇ ਪੰਜਾਬੀ ਵਾਕੰਸ਼ "ਪੰਜਾਬ, ਪੰਜਾਬੀ ਅਤੇ ਪੰਜਾਬੀਅਤ" ਨੂੰ ਦੇਵਨਾਗਰੀ ਲਿਪੀ ਵਿੱਚ ਕੁਝ ਇਸ ਤਰ੍ਹਾਂ ਲਿੱਖਿਆ ਜਾਵੇਗਾ, "पंजाब, पंजाबी अते पंजाबीअत"।

ਲਿਪੀਅੰਤਰਨ ਅਤੇ ਅਨੁਵਾਦ ਵਿੱਚ ਅੰਤਰ ਹੁੰਦਾ ਹੈ। ਲਿਪੀਅੰਤਰਨ ਵਿੱਚ ਉਸ ਸ਼ਬਦ ਨੂੰ ਉਵੇਂ ਹੀ ਉਚਾਰਿਆ ਜਾਂਦਾ ਹੈ ਜਿਵੇਂ ਉਹ ਹੈ, ਬਸ ਉਸਦੀ ਲਿਪੀ ਬਦਲ ਦਿੱਤੀ ਜਾਂਦੀ ਹੈ। ਜਿਵੇਂ ਕਿ 'ਅਤੇ' ਨੂੰ ਦੇਵਨਾਗਰੀ ਲਿਪੀ ਵਿੱਚ 'अते' ਲਿਖਿਆ ਜਾਵੇਗਾ। ਜਦਕਿ ਅਨੁਵਾਦ ਸਮੇਂ 'ਅਤੇ' ਨੂੰ 'और' ਲਿਖਿਆ ਜਾਂਦਾ ਹੈ।

ਵਿਅੰਜਨ

ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।

ਸਵਰ

ਧੁਨੀ ਵਿਗਿਆਨ ਵਿੱਚ ਸਵਰ ਉਨ੍ਹਾਂ ਧੁਨੀਆਂ ਨੂੰ ਕਹਿੰਦੇ ਹਨ ਜੋ ਬਿਨਾਂ ਕਿਸੇ ਹੋਰ ਧੁਨੀਆਂ ਦੀ ਸਹਾਇਤਾ ਦੇ ਉਚਾਰੀਆਂ ਜਾ ਸਕਦੀਆਂ ਹਨ। ਇਨ੍ਹਾਂ ਦੇ ਉਚਾਰਨ ਵਿੱਚ ਸਾਹ ਛੱਡਦੇ ਸਮੇਂ ਕੋਈ ਰੋਕ ਨਹੀਂ ਪੈਂਦੀ। ਇਨ੍ਹਾਂ ਦੇ ਉਲਟ ਵਿਅੰਜਨ ਧੁਨੀਆਂ ਇਵੇਂ ਨਹੀਂ ਉਚਾਰੀਆਂ ਜਾ ਸਕਦੀਆਂ।

ਸ਼ਬਦ

ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।

ਯੂਰਪ ਵਿੱਚ ਵਿਆਕਰਣ ਦੇ ਅਧਿਐਨ ਦੀ ਸ਼ੁਰੂਆਤ ਤੋਂ ਹੀ ‘ਸ਼ਬਦ’ ਦੇ ਵਿਚਾਰ ਨੂੰ ਹੀ ਪ੍ਰਮੁੱਖਤਾ ਦਿੱਤੀ ਗਈ ਹੈ। ਪਰ ਸ਼ਬਦ ਨੂੰ ਪਰਿਭਾਸ਼ਿਤ ਕਰਨ ਲਈ ਕਈ ਰਸਤੇ ਹਨ ਅਤੇ ਇਹ ਸਾਰੇ ਅਲੱਗ ਅਲੱਗ ਵਿਚਾਰਾਂ ਵਾਲੇ ਹਨ। ਸੋ ਕਈ ਤਰ੍ਹਾਂ ਦੀਆਂ ਪਰਿਭਾਸ਼ਾਵਾਂ ਹੋਣ ਕਾਰਨ ਸਾਨੂੰ ਇਹਨਾਂ ਨੂੰ ਪਰਭਾਸ਼ਿਤ ਕਰਨ ਦੀ ਲੋੜ ਹੈ ਅਤੇ ਇਹਨਾਂ ਵਿਚਲੇ ਫਰਕਾਂ ਨੂੰ ਵੀ ਸਮਝਣ ਦੀ ਲੋੜ ਪਵੇਗੀ। ਕਿਉਂਕਿ ਕੇਵਲ ਇੱਕ ਪਰਿਭਾਸ਼ਾ ‘ਸ਼ਬਦ’ ਵਿਚਾਰ ਨੂੰ ਪਰਿਭਾਸ਼ਿਤ ਕਰਨ ਦੇ ਅਸਮਰੱਥ ਹੈ। ਇੱਕ ਪਰਿਭਾਸ਼ਾ ਇਸ ਤਰ੍ਹਾਂ ਦੇ ਜਵਾਬ ਦੇਣ ਦੇ ਅਸਮਰੱਥ ਹੈ ਕਿ ਇੱਕ ਭਾਸ਼ਾ ਵਿੱਚ ਕਿੰਨੇ ਸ਼ਬਦ ਹੁੰਦੇ ਹਨ ਅਤੇ ਕੀ ‘ਕੁਰਸੀ’ ਅਤੇ ਕੁਰਸੀਆਂ ਇਕੋ ਸ਼ਬਦ ਹੈ ਜਾਂ ਅਲੱਗ ਅਲੱਗ ਸ਼ਬਦ ਹਨ।

ਅਕਸਰ ‘ਸ਼ਬਦ’ ਨੂੰ ਚਾਰ ਪਰਿਭਾਸ਼ਾਵਾਂ ਵਿੱਚ ਪਰਿਭਾਸ਼ਿਤ ਕੀਤਾ ਜਾਂਦਾ ਹੈ। ਅਸੀਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੇ ਦ੍ਰਿਸ਼ਟੀਕੋਣ ਤੋਂ ਦੇਖਾਂਗੇ।

ਇਸ ਤੋਂ ਇਲਾਵਾ ਰੂਪ ਵਿਗਿਆਨ ਅਤੇ ਵਾਕ ਵਿਗਿਆਨ ਵਿਚਕਾਰ ਜੋ ਆਪਸੀ ਨਿਖੇੜਾ ਉਭਰਦਾ ਹੈ ਉਸਦਾ ਅਧਾਰ ਵੀ ‘ਸ਼ਬਦ’ ਹੀ ਹੈ। ਰੂਪ ਵਿਗਿਆਨ ਅਤੇ ਵਾਕ ਵਿਗਿਆਨ ਦੇ ਦਰਮਿਆਨ ਮੌਜੂਦ ਵਖਰੇਵੇਂ ਦੀ ਸਥਾਪਨਾ ਅਨੁਸਾਰ ਰੂਪ ਵਿਗਿਆਨ ਦਾ ਪ੍ਰਯੋਜਨ ਸ਼ਬਦਾਂ ਦੀ ਅੰਦਰੂਨੀ ਸੰਰਚਨਾ ਦਾ ਅਧਿਐਨ ਹੈ, ਜਦ ਕਿ ਵਾਕ ਵਿਗਿਆਨ ਦਾ ਪ੍ਰਯੋਜਨ ਸ਼ਬਦਾਂ ਦੇ ਸੰਯੋਜਨ ਦੁਆਰਾ ਵਾਕ ਰਚਨਾ ਦੇ ਨਿਯਮਾਂ ਨੂੰ ਨਿਰਧਾਰਿਤ ਕਰਨਾ ਹੈ। ਇਸ ਤੋਂ ਬਿਨ੍ਹਾਂ ‘ਸ਼ਬਦ’ ਨਾਮਕ ਇਕਾਈ ਹੀ ਕੋਸ਼ਕਾਰੀ ਦਾ ਪ੍ਰਮੁੱਖ ਯੂਨਿਟ ਹੈ।

ਸਾਹਿਬ ਸਿੰਘ

ਪ੍ਰੋ. ਸਾਹਿਬ ਸਿੰਘ (ਜਨਮ ਸਮੇਂ: ਨੱਥੂ ਰਾਮ) (16 ਫ਼ਰਵਰੀ 1892 - 29 ਅਕਤੂਬਰ 1977) ਉਘੇ ਲੇਖਕ ਅਤੇ ਗੁਰਬਾਣੀ ਦੇ ਵਿਆਖਿਆਕਾਰ ਸਨ।

ਹਿੰਦ-ਯੂਰਪੀ ਭਾਸ਼ਾਵਾਂ

ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ। ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਪੰਜਾਬੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਹਿੰਦੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ- ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।

ਹੋਰ ਬੋਲੀਆਂ ਵਿੱਚ

This page is based on a Wikipedia article written by authors (here).
Text is available under the CC BY-SA 3.0 license; additional terms may apply.
Images, videos and audio are available under their respective licenses.